ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
Sri Guru Granth Sahib Ji
Read the complete Shabad with available meanings.
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
Sri Guru Granth Sahib Ji
ਰਾਗੁ ਜੈਤਸਰੀ
Raag Jaithsree
ਜੈਤਸਰੀ ਮਹਲਾ ੪ ਘਰੁ ੧ ਚਉਪਦੇ
jaitasaree mahalaa chauthhaa ghar pehilaa chaupadhe
ਜੈਤਸਰੀ ਚੌਥੀ ਪਾਤਿਸ਼ਾਹੀ ਚਉਪਦੇ।
Jaitsree, Fourth Mehla, First House, Chau-Padhay:
जैतसरी महला ४ घरु १ चउपदे
ੴ ਸਤਿਗੁਰ ਪ੍ਰਸਾਦਿ ॥
ikOankaar satigur prasaadh ||
ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਮਿਹਰ ਦੁਆਰਾ ਉਹ ਪਾਇਆ ਜਾਂਦਾ ਹੈ।
One Universal Creator God. By The Grace Of The True Guru:
ईश्वर एक है, जिसे सतगुरु की कृपा से पाया जा सकता है।
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
merai heearai ratan naam har basiaa gur haath dhario merai maathaa ||
ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ ।
The Jewel of the Lord's Name abides within my heart; the Guru has placed His hand on my forehead.
(हे भाई ! जब) गुरू ने मेरे सिर पर अपना हाथ रखा।तो मेरे हृदय में परमात्मा का रतन (जैसा कीमती) नाम आ बसा।
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
janam janam ke kilabikh dhukh utare gur naam dheeo rin laathaa ||1||
ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ
The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1||
(हे भाई ! जिस भी मनुष्य को) गुरू ने परमात्मा का नाम दिया।उसके अनेकों जन्मों के पाप-दुख दूर हो गए।(उसके सिर से पापों का) कर्जा उतर गया। 1।
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
mere man bhaj raam naam sabh arathaa ||
ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)
O my mind, vibrate the Lord's Name, and all your affairs shall be resolved.
हे मेरे मन ! (सदा) परमात्मा का नाम सिमरा कर।(परमात्मा) सारे पदार्थ (देने वाला है)।
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
gur poorai har naam dhiraRaiaa bin naavai jeevan birathaa || rahaau ||
(ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ । ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ।ਰਹਾਉ
The Perfect Guru has implanted the Lord's Name within me; without the Name, life is useless. ||Pause||
(हे मन गुरू की शरण पड़ा रह) पूरे गुरू ने (ही) परमात्मा का नाम (हृदय में) पक्का किया है।और।नाम के बिना मानस जन्म व्यर्थ चला जाता है।रहाउ।
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
bin gur mooR bhe hai manmukh te moh maiaa nit faathaa ||
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ
Without the Guru, the self-willed manmukhs are foolish and ignorant; they are forever entangled in emotional attachment to Maya.
हे भाई ! जो लोग अपने मन के पीछे चलते हैं वे गुरू (की शरण) के बिना मूर्ख हुए रहते हैं।वे सदा माया के मोह में फंसे रहते हैं।
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
tin saadhoo charan na seve kabahoo tin sabh janam akaathaa ||2||
ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ।੨
They never serve the feet of the Holy; their lives are totally useless. ||2||
उन्होंने कभी भी गुरू का आसरा नहीं लिया।उनका सारा जीवन व्यर्थ चला जाता है। 2।
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥
jin saadhoo charan saadh pag seve tin safalio janam sanaathaa ||
ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ
Those who serve at the feet of the Holy, the feet of the Holy, their lives are made fruitful, and they belong to the Lord.
हे भाई ! जो मनुष्य गुरू के चरणों की ओट लेते हैं।वे खसम वाले हो जाते हैं।उनकी जिंदगी कामयाब हो जाती है।
ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥
mo kau keejai dhaas dhaas dhaasan ko har dhiaa dhaar jaga(n)naathaa ||3||
ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੩।
Make me the slave of the slave of the slaves of the Lord; bless me with Your Mercy, O Lord of the Universe. ||3||
हे हरी ! हे जगत के नाथ ! मेरे पर मेहर कर।मुझे अपने दासों के दासों का दास बना ले। 3।
ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥
ham a(n)dhule giaanaheen agiaanee kiau chaaleh maarag pa(n)thaa ||
ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ
I am blind, ignorant and totally without wisdom; how can I walk on the Path?
हे गुरू ! हम माया में अंधे हो रहे हैं।हम आत्मिक जीवन की सूझ से वंचित हैं।हमें सही जीवन जुगति की सूझ नहीं है।हम तेरे बताए हुए जीवन राह पर नहीं चल सकते।
ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ham a(n)dhule kau gur a(n)chal dheejai jan naanak chaleh mila(n)thaa ||4||1||
ਹੇ ਦਾਸ ਨਾਨਕ! (ਆਖ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ।੪।੧।
I am blind - O Guru, please let me grasp the hem of Your robe, so that servant Nanak may walk in harmony with You. ||4||1||
हे दास नानक ! (कह–) हे गुरू ! हम अंधों को अपना पल्ला पकड़ा।ता कि तेरे पल्ले लग के हम तेरे बताए हुए रास्ते पर चल सकें। 4। 1।