ਧਰਮ ਖੰਡ ਕਾ; ਏਹੋ ਧਰਮੁ ॥
dharam khandd kaa; eho dharam |
ਇਹ ੳਪਰੋਕਤ ਦਸਿਆ ਇਖਲਾਕੀ ਫਰਜ਼ ਸਚਾਈ ਦੇ ਮੰਡਲ ਦਾ ਹੈ।
This is righteous living in the realm of Dharma.
Read the complete Shabad with available meanings.
ਧਰਮ ਖੰਡ ਕਾ; ਏਹੋ ਧਰਮੁ ॥
dharam khandd kaa; eho dharam |
ਇਹ ੳਪਰੋਕਤ ਦਸਿਆ ਇਖਲਾਕੀ ਫਰਜ਼ ਸਚਾਈ ਦੇ ਮੰਡਲ ਦਾ ਹੈ।
This is righteous living in the realm of Dharma.
ਗਿਆਨ ਖੰਡ ਕਾ; ਆਖਹੁ ਕਰਮੁ ॥
giaan khandd kaa; aakhahu karam |
ਹੁਣ ਮੈਂ ਗਿਆਤ ਦੇ ਮੰਡਲ ਦੇ ਅਮਲ ਬਿਆਨ ਕਰਦਾ ਹਾਂ।
And now we speak of the realm of spiritual wisdom.
ਕੇਤੇ ਪਵਣ ਪਾਣੀ ਵੈਸੰਤਰ; ਕੇਤੇ ਕਾਨ ਮਹੇਸ ॥
kete pavan paanee vaisantar; kete kaan mahes |
ਘਨੇਰੇ ਹਨ ਹਵਾਵਾਂ, ਜਲ, ਅਗਾਂ ਅਤੇ ਘਨੇਰੇ ਕ੍ਰਿਸ਼ਨ ਤੇ ਸ਼ਿਵਜੀ।
So many winds, waters and fires; so many Krishnas and Shivas.
ਕੇਤੇ ਬਰਮੇ ਘਾੜਤਿ ਘੜੀਅਹਿ; ਰੂਪ ਰੰਗ ਕੇ ਵੇਸ ॥
kete barame ghaarrat gharreeeh; roop rang ke ves |
ਬਹੁਤੇ ਹਨ ਬਰ੍ਹਮੇ, ਜੋ ਸ਼ਕਲਾਂ ਸਾਜ ਰਹੇ ਹਨ ਅਤੇ ਘਨੇਰੀਆਂ ਸੁੰਦ੍ਰਤਾਈਆਂ, ਰੰਗਤਾ ਤੇ ਲਿਬਾਸ।
So many Brahmas, fashioning forms of great beauty, adorned and dressed in many colors.
ਕੇਤੀਆ ਕਰਮ ਭੂਮੀ, ਮੇਰ ਕੇਤੇ; ਕੇਤੇ ਧੂ, ਉਪਦੇਸ ॥
keteea karam bhoomee, mer kete; kete dhoo, upades |
ਅਣਗਿਣਤ ਹਨ ਧਰਤੀਆਂ ਤੇ ਪਹਾੜ ਨੇਕ ਅਮਲ ਕਮਾਉਣ ਦੇ ਵਾਸਤੇ ਅਤੇ ਅਣਗਿਣਤ ੳਤੇ ਅਣਗਿਣਤ ਸਿੱਖਿਆ ਲੈਣ ਵਾਲੇ ਧਰੂ।
So many worlds and lands for working out karma. So very many lessons to be learned!
ਕੇਤੇ ਇੰਦ ਚੰਦ, ਸੂਰ ਕੇਤੇ; ਕੇਤੇ ਮੰਡਲ ਦੇਸ ॥
kete ind chand, soor kete; kete manddal des |
ਅਣਗਿਣਤ ਹਨ ਇੰਦ੍ਰ, ਚੰਦਰਮੇਂ ਅਤੇ ਸੂਰਜ, ਅਣਗਿਣਤ ਆਲਮ ਅਤੇ ਅਣਗਿਣਤ ਮੁਲਕ।
So many Indras, so many moons and suns, so many worlds and lands.
ਕੇਤੇ ਸਿਧ ਬੁਧ, ਨਾਥ ਕੇਤੇ; ਕੇਤੇ ਦੇਵੀ ਵੇਸ ॥
kete sidh budh, naath kete; kete devee ves |
ਬੇਗਿਣਤ ਹਨ ਗੁਣੀ-ਜਨ, ਗੌਤਮ, ਵੱਡੇ ਯੋਗੀ ਅਤੇ ਬੇਗਿਣਤ ਉਤੇ ਬੇਗਿਣਤ ਭਵਾਨੀਆਂ ਦੇ ਸਰੂਪ।
So many Siddhas and Buddhas, so many Yogic masters. So many goddesses of various kinds.
ਕੇਤੇ ਦੇਵ ਦਾਨਵ, ਮੁਨਿ ਕੇਤੇ; ਕੇਤੇ ਰਤਨ ਸਮੁੰਦ ॥
kete dev daanav, mun kete; kete ratan samund |
ਕਿੰਨੇ ਕੁ ਦੇਵਤੇ, ਰਾਖਸ਼ ਤੇ ਚੁੱਪ ਕੀਤੇ ਰਿਸ਼ੀ ਅਤੇ ਕਿੰਨਿਆਂ ਉਤੇ ਕਿੰਨੇ ਹੀ ਸਮੁੰਦਰ ਅਤੇ ਜਵਾਹਿਰਾਤ।
So many demi-gods and demons, so many silent sages. So many oceans of jewels.
ਕੇਤੀਆ ਖਾਣੀ, ਕੇਤੀਆ ਬਾਣੀ; ਕੇਤੇ ਪਾਤ ਨਰਿੰਦ ॥
keteea khaanee, keteea baanee; kete paat narind |
ਕਿੰਨੀਆਂ ਹੀ ਉਤਪਤੀ ਦੀਆਂ ਕਾਨਾਂ, ਕਿੰਨੀਆਂ ਹੀ ਬੋਲੀਆਂ ਅਤੇ ਕਿੰਨੇ ਕੁ ਰਾਜਿਆਂ ਜਾਂ ਮਨੁੱਖਾਂ ਦਿਆਂ ਮਾਲਕਾਂ ਦੇ ਖਾਨਦਾਨ।
So many ways of life, so many languages. So many dynasties of rulers.
ਕੇਤੀਆ ਸੁਰਤੀ. ਸੇਵਕ ਕੇਤੇ; ਨਾਨਕ. ਅੰਤੁ ਨ ਅੰਤੁ ॥੩੫॥
keteea suratee. sevak kete; naanak. ant na ant |35|
ਬੇਸ਼ੁਮਾਰ ਹਨ ਗਿਆਨਵਾਨ ਅਤੇ ਬੇਸ਼ੁਮਾਰ ਵਾਹਿਗੁਰੂ ਦੇ ਟਹਿਲੂਏ। ਹੇ ਨਾਨਕ! ਉਸ ਦੇ ਹੱਦ ਬੰਨੇ ਦਾ ਕੋਈ ਓੜਕ ਨਹੀਂ।
So many intuitive people, so many selfless servants. O Nanak, His limit has no limit! ||35||