ਏਕਾ ਮਾਈ. ਜੁਗਤਿ ਵਿਆਈ; ਤਿਨਿ ਚੇਲੇ ਪਰਵਾਣੁ ॥
ekaa maaee. jugat viaaee; tin chele paravaan |
ਅਦੁੱਤੀ ਮਾਲਕ (ਜਾਂ ਮਾਤਾ) ਨੇ ਉਤਪਤੀ ਦੀ ਵਿਉਂਤ ਰਚ ਕੇ ਤਿੰਨ ਮੰਨੇ ਮੁਰੀਦ ਅਸਥਾਪਨ ਕੀਤੇ।
The One Divine Mother conceived and gave birth to the three deities.
Read the complete Shabad with available meanings.
ਏਕਾ ਮਾਈ. ਜੁਗਤਿ ਵਿਆਈ; ਤਿਨਿ ਚੇਲੇ ਪਰਵਾਣੁ ॥
ekaa maaee. jugat viaaee; tin chele paravaan |
ਅਦੁੱਤੀ ਮਾਲਕ (ਜਾਂ ਮਾਤਾ) ਨੇ ਉਤਪਤੀ ਦੀ ਵਿਉਂਤ ਰਚ ਕੇ ਤਿੰਨ ਮੰਨੇ ਮੁਰੀਦ ਅਸਥਾਪਨ ਕੀਤੇ।
The One Divine Mother conceived and gave birth to the three deities.
ਇਕੁ ਸੰਸਾਰੀ. ਇਕੁ ਭੰਡਾਰੀ; ਇਕੁ ਲਾਏ ਦੀਬਾਣੁ ॥
eik sansaaree. ik bhanddaaree; ik laae deebaan |
ਇਕ (ਬ੍ਰਹਮਾ) ਸੰਸਾਰ ਰਚਨਵਾਲਾ, ਇਕ (ਵਿਸ਼ਨੂ ਜਾਂ ਮੋਦੀ) ਰੋਜ਼ੀ ਦੇਣ ਵਾਲਾ, ਤੇ ਇਕ (ਸ਼ਿਵ) ਨੂੰ ਲਯ ਕਰਨ ਦੀ ਵਾਦੀ ਹੈ।
One, the Creator of the World; One, the Sustainer; and One, the Destroyer.
ਜਿਵ ਤਿਸੁ ਭਾਵੈ. ਤਿਵੈ ਚਲਾਵੈ; ਜਿਵ ਹੋਵੈ ਫੁਰਮਾਣੁ ॥
jiv tis bhaavai. tivai chalaavai; jiv hovai furamaan |
ਜਿਸ ਤਰ੍ਹਾਂ ਉਸ ਦਾ ਹੁਕਮ ਹੈ, ਅਤੇ ਜਿਸ ਤਰ੍ਹਾਂ ਉਸ ਨੂੰ ਭਾਉਂਦਾ ਹੈ, ਤੇ ਉਹ ਉਸੇ ਤਰ੍ਹਾਂ ਉਨ੍ਹਾਂ ਨੂੰ ਟੋਰਦਾ ਹੈ।
He makes things happen according to the Pleasure of His Will. Such is His Celestial Order.
ਓਹੁ ਵੇਖੈ, ਓਨਾ ਨਦਰਿ ਨ ਆਵੈ; ਬਹੁਤਾ ਏਹੁ ਵਿਡਾਣੁ ॥
ohu vekhai, onaa nadar na aavai; bahutaa ehu viddaan |
ਉਹ ਉਨ੍ਹਾਂ ਨੂੰ ਤੱਕਦਾ ਹੈ ਪ੍ਰਤੂੰ ਉਹ ਉਸ ਨੂੰ ਨਹੀਂ ਦੇਖਦੇ। ਇਹ ਸਭ ਤੋਂ ਵੱਡੀ ਹੈਰਾਨੀ ਹੈ।
He watches over all, but none see Him. How wonderful this is!
ਆਦੇਸੁ; ਤਿਸੈ ਆਦੇਸੁ ॥
aades; tisai aades |
ਨਿਮਸਕਾਰ, ਮੇਰੀ ਨਿਮਸਕਾਰ ਹੈ ਉਸ ਸਾਹਿਬ ਨੂੰ।
I bow to Him, I humbly bow.
ਆਦਿ ਅਨੀਲੁ. ਅਨਾਦਿ ਅਨਾਹਤਿ; ਜੁਗੁ ਜੁਗੁ ਏਕੋ ਵੇਸੁ ॥੩੦॥
aad aneel. anaad anaahat; jug jug eko ves |30|
ਉਹ ਮੁੱਢਲਾ, ਪਵਿਤ੍ਰ, ਆਰੰਭ-ਰਹਿਤ, ਅਵਿਨਾਸ਼ੀ ਅਤੇ ਸਮੂਹ ਯੁਗਾਂ ਅੰਦਰਿ ਉਸੇ ਇਕੋ ਲਿਬਾਸ ਵਾਲਾ ਹੈ।
The Primal One, the Pure Light, without beginning, without end. Throughout all the ages, He is One and the Same. ||30||