ਸੋ ਦਰੁ ਕੇਹਾ, ਸੋ ਘਰੁ ਕੇਹਾ; ਜਿਤੁ ਬਹਿ ਸਰਬ ਸਮਾਲੇ ॥
so dar kehaa, so ghar kehaa; jit beh sarab samaale |
ਪੰਜਾਬੀ ਅਰਥਉਹ ਦਰਵਾਜ਼ਾ ਕਿਹੋ ਜਿਹਾ ਹੈ ਅਤੇ ਉਹ ਮੰਦਰ ਕੈਸਾ ਹੈ ਜਿਸ ਵਿੱਚ ਬੈਠ ਕੇ ਤੂੰ ਸਾਰਿਆਂ ਦੀ ਸੰਭਾਲ ਕਰਦਾ ਹੈਂ, ਹੇ ਸਾਈਂ।
English meaningWhere is that Gate, and where is that Dwelling, in which You sit and take care of all?
ਵਾਜੇ ਨਾਦ ਅਨੇਕ ਅਸੰਖਾ; ਕੇਤੇ ਵਾਵਣਹਾਰੇ ॥
vaaje naad anek asankhaa; kete vaavanahaare |
ਪੰਜਾਬੀ ਅਰਥਬਹੁਤੀਆਂ ਕਿਸਮਾਂ ਦੇ ਅਣਗਿਣਤ ਸੰਗੀਤਕ ਸ਼ਾਜ ਉਥੈ ਗੂੰਜਦੇ ਹਨ ਅਤੇ ਅਨੇਕਾਂ ਹੀ ਹਨ ਉਥੇ ਰਾਗ ਕਰਨ ਵਾਲੇ।
English meaningThe Sound-current of the Naad vibrates there, and countless musicians play on all sorts of instruments there.
ਕੇਤੇ. ਰਾਗ ਪਰੀ ਸਿਉ ਕਹੀਅਨਿ; ਕੇਤੇ ਗਾਵਣਹਾਰੇ ॥
kete. raag paree siau kaheean; kete gaavanahaare |
ਪੰਜਾਬੀ ਅਰਥਅਨੇਕਾਂ ਤਰਾਨੇ ਆਪਣੀਆਂ ਰਾਗਨੀਆਂ ਸਮੇਤ ਤੇ ਅਨੇਕਾਂ ਰਾਗੀ ਤੇਰਾ ਜੱਸ ਗਾਉਂਦੇ ਹਨ।
English meaningSo many Ragas, so many musicians singing there.
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ; ਗਾਵੈ ਰਾਜਾ ਧਰਮੁ ਦੁਆਰੇ ॥
gaaveh tuhano paun paanee baisantar; gaavai raajaa dharam duaare |
ਪੰਜਾਬੀ ਅਰਥਗਾਉਂਦੇ ਹਨ ਤੈਨੂੰ ਹਵਾ, ਜਲ, ਤੇ ਅੱਗ ਅਤੇ ਧਰਮਰਾਜ ਤੇਰੇ ਬੂਹੇ ਉਤੇ ਤੇਰੀ ਕੀਰਤੀ ਗਾਇਨ ਕਰਦਾ ਹੈ।
English meaningThe praanic wind, water and fire sing; the Righteous Judge of Dharma sings at Your Door.
ਗਾਵਹਿ ਚਿਤੁ ਗੁਪਤੁ, ਲਿਖਿ ਜਾਣਹਿ; ਲਿਖਿ ਲਿਖਿ ਧਰਮੁ ਵੀਚਾਰੇ ॥
gaaveh chit gupat, likh jaaneh; likh likh dharam veechaare |
ਪੰਜਾਬੀ ਅਰਥਲਿਖਣ ਵਾਲੇ ਫ਼ਰਿਸ਼ਤੇ ਚਿਤ੍ਰ ਤੇ ਗੁਪਤ ਜੋ ਲਿਖਣਾ ਜਾਣਦੇ ਹਨ ਅਤੇ ਜਿਨ੍ਹਾਂ ਦੀ ਲਿਖੀ ਹੋਈ ਲਿਖਤ ਦੇ ਆਧਾਰ ਤੇ ਧਰਮਰਾਜ ਨਿਆਇ ਕਰਦਾ ਹੈ, ਤੇਰਾ ਜੱਸ ਗਾਇਨ ਕਰਦੇ ਹਨ।
English meaningChitr and Gupt, the angels of the conscious and the subconscious who record actions, and the Righteous Judge of Dharma who judges this record sing.
ਗਾਵਹਿ ਈਸਰੁ ਬਰਮਾ ਦੇਵੀ; ਸੋਹਨਿ ਸਦਾ ਸਵਾਰੇ ॥
gaaveh eesar baramaa devee; sohan sadaa savaare |
ਪੰਜਾਬੀ ਅਰਥਤੇਰੇ ਸ਼ਿੰਗਾਰੇ ਹੋਏ ਸਦੀਵੀ ਸੁੰਦਰ, ਮਹਾਂ ਦੇਉ ਬਰ੍ਹਮਾ ਅਤੇ ਭਵਾਨੀ ਤੈਨੂੰ ਗਾਇਨ ਕਰਦੇ ਹਨ।
English meaningShiva, Brahma and the Goddess of Beauty, ever adorned, sing.
ਗਾਵਹਿ ਇੰਦ, ਇਦਾਸਣਿ ਬੈਠੇ; ਦੇਵਤਿਆ ਦਰਿ ਨਾਲੇ ॥
gaaveh ind, idaasan baitthe; devatiaa dar naale |
ਪੰਜਾਬੀ ਅਰਥਆਪਣੇ ਤਖਤ ਤੇ ਬੈਠਾ ਹੋਇਆ ਇੰਦਰ, ਤੇਰੇ ਦਰਵਾਜੇ ਤੇ ਸੁਰਾਂ ਸਮੇਤ, ਤੈਨੂੰ ਗਾਉਂਦਾ ਹੈ।
English meaningIndra, seated upon His Throne, sings with the deities at Your Door.
ਗਾਵਹਿ ਸਿਧ. ਸਮਾਧੀ ਅੰਦਰਿ; ਗਾਵਨਿ ਸਾਧ ਵਿਚਾਰੇ ॥
gaaveh sidh. samaadhee andar; gaavan saadh vichaare |
ਪੰਜਾਬੀ ਅਰਥਆਪਣੀ ਧਿਆਨ-ਅਵਸਥਾ ਅੰਦਰ ਪੂਰਨ ਪੁਰਸ਼ ਤੈਨੂੰ ਗਾਇਨ ਕਰਦੇ ਹਨ ਅਤੇ ਸੰਤ ਆਪਣੀ ਦਿੱਭਦ੍ਰਿਸ਼ਟੀ ਅੰਦਰ ਭੀ ਤੈਨੂੰ ਹੀ ਗਾਉਂਦੇ ਹਨ।
English meaningThe Siddhas in Samaadhi sing; the Saadhus sing in contemplation.
ਗਾਵਨਿ ਜਤੀ ਸਤੀ ਸੰਤੋਖੀ; ਗਾਵਹਿ ਵੀਰ ਕਰਾਰੇ ॥
gaavan jatee satee santokhee; gaaveh veer karaare |
ਪੰਜਾਬੀ ਅਰਥਕਾਮ ਚੇਸਟਾ ਰਹਿਤ ਸੱਚੇ ਅਤੇ ਸੰਤੁਸ਼ਟ ਪੁਰਸ਼ ਤੇਰਾ ਜਸ ਗਾਉਂਦੇ ਅਤੇ ਨਿਧੜਕ ਯੋਧੇ ਤੇਰੀ ਹੀ ਪ੍ਰਸੰਸਾ ਕਰਦੇ ਹਨ।
English meaningThe celibates, the fanatics, the peacefully accepting and the fearless warriors sing.
ਗਾਵਨਿ ਪੰਡਿਤ ਪੜਨਿ ਰਖੀਸਰ; ਜੁਗੁ ਜੁਗੁ ਵੇਦਾ ਨਾਲੇ ॥
gaavan panddit parran rakheesar; jug jug vedaa naale |
ਪੰਜਾਬੀ ਅਰਥਸਾਰਿਆਂ ਯੁਗਾਂ ਤੇ ਵੇਦਾਂ ਨੂੰ ਵਾਚਣ ਵਾਲੇ ਵਿਦਵਾਨ ਸਮੇਤ ਸੱਤੇ ਸ਼ਰੋਮਨੀ ਰਿਸ਼ੀਆਂ ਦੇ, ਤੇਰੀ ਹੀ ਪ੍ਰਸੰਸਾ ਕਰਦੇ ਹਨ।
English meaningThe Pandits, the religious scholars who recite the Vedas, with the supreme sages of all the ages, sing.
ਗਾਵਹਿ ਮੋਹਣੀਆ ਮਨੁ ਮੋਹਨਿ; ਸੁਰਗਾ ਮਛ ਪਇਆਲੇ ॥
gaaveh mohaneea man mohan; suragaa machh peaale |
ਪੰਜਾਬੀ ਅਰਥਮੌਹ ਲੈਣ ਵਾਲੀਆਂ ਪਰੀਆਂ, ਜੋ ਬਹਿਸ਼ਤ, ਇਸ ਲੋਕ ਅਤੇ ਪਾਤਾਲ ਅੰਦਰ ਦਿਲ ਨੂੰ ਛਲ ਲੈਦੀਆਂ ਹਨ, ਤੈਨੂੰ ਗਾਉਂਦੀਆਂ ਹਨ।
English meaningThe Mohinis, the enchanting heavenly beauties who entice hearts in this world, in paradise, and in the underworld of the subconscious sing.
ਗਾਵਨਿ ਰਤਨ ਉਪਾਏ ਤੇਰੇ; ਅਠਸਠਿ ਤੀਰਥ ਨਾਲੇ ॥
gaavan ratan upaae tere; atthasatth teerath naale |
ਪੰਜਾਬੀ ਅਰਥਤੇਰੇ ਰਚੇ ਹੋਏ ਚੌਦਾ ਅਮੋਲਕ ਪਦਾਰਥ, ਅਠਾਹਟ ਯਾਤ੍ਰਾ ਅਸਥਾਨ ਸਮੇਤ, ਤੇਰੀ ਕੀਰਤੀ ਕਰਦੇ ਹਨ।
English meaningThe celestial jewels created by You, and the sixty-eight holy places of pilgrimage sing.
ਗਾਵਹਿ ਜੋਧ ਮਹਾਬਲ ਸੂਰਾ; ਗਾਵਹਿ ਖਾਣੀ ਚਾਰੇ ॥
gaaveh jodh mahaabal sooraa; gaaveh khaanee chaare |
ਪੰਜਾਬੀ ਅਰਥਪਰਮ ਬਲਵਾਨ ਯੋਧੇ ਅਤੇ ਈਸ਼ਵਰੀ ਸੂਰਮੇ ਤੈਨੂੰ ਗਾਉਂਦੇ ਹਨ ਅਤੇ ਚਾਰੇ ਹੀ ਉਤਪਤੀ ਦੇ ਮੰਥੇ ਤੈਨੂੰ ਸਲਾਹੁੰਦੇ ਹਨ।
English meaningThe brave and mighty warriors sing; the spiritual heroes and the four sources of creation sing.
ਗਾਵਹਿ ਖੰਡ ਮੰਡਲ ਵਰਭੰਡਾ; ਕਰਿ ਕਰਿ ਰਖੇ ਧਾਰੇ ॥
gaaveh khandd manddal varabhanddaa; kar kar rakhe dhaare |
ਪੰਜਾਬੀ ਅਰਥਤੇਰੇ ਹੱਥ ਦੇ ਰਚੇ ਅਤੇ ਅਸਥਾਪਨ ਕੀਤੇ ਹੋਹੇ ਬਰਿਆਜ਼ਮ, ਸੰਸਾਰ ਅਤੇ ਸੂਰਜ-ਬੰਧਾਨ ਤੇਰੀਆਂ ਬਜ਼ੁਰਗੀਆਂ ਅਲਾਪਦੇ ਹਨ।
English meaningThe planets, solar systems and galaxies, created and arranged by Your Hand, sing.
ਸੇਈ ਤੁਧੁਨੋ ਗਾਵਹਿ, ਜੋ ਤੁਧੁ ਭਾਵਨਿ; ਰਤੇ ਤੇਰੇ ਭਗਤ ਰਸਾਲੇ ॥
seee tudhuno gaaveh, jo tudh bhaavan; rate tere bhagat rasaale |
ਪੰਜਾਬੀ ਅਰਥਜੋ ਤੈਂਡੇ ਸਾਧੂ, ਜੇਹੜੇ ਤੈਨੂੰ ਚੰਗੇ ਲੱਗਦੇ ਹਨ ਅਤੇ ਜੋ ਅੰਮ੍ਰਿਤ ਦੇ ਘਰ ਤੇਰੇ ਨਾਮ ਅੰਦਰ ਰੰਗੀਜੇ ਹਨ, ਉਹ ਭੀ ਤੈਨੂੰ ਗਾਉਂਦੇ ਹਨ।
English meaningThey alone sing, who are pleasing to Your Will. Your devotees are imbued with the Nectar of Your Essence.
ਹੋਰਿ ਕੇਤੇ ਗਾਵਨਿ, ਸੇ. ਮੈ ਚਿਤਿ ਨ ਆਵਨਿ; ਨਾਨਕੁ. ਕਿਆ ਵੀਚਾਰੇ ॥
hor kete gaavan, se. mai chit na aavan; naanak. kiaa veechaare |
ਪੰਜਾਬੀ ਅਰਥਹੋਰ ਬਹੁਤੇਰੇ, ਜਿਨ੍ਹਾਂ ਨੂੰ ਮੈਂ ਆਪਣੇ ਮਨ ਅੰਦਰ ਚਿਤਵਨ ਨਹੀਂ ਕਰ ਸਕਦਾ, ਤੈਨੂੰ ਗਾਉਂਦੇ ਹਨ। ਨਾਨਕ ਉਨ੍ਹਾਂ ਦਾ ਕਿਸ ਤਰ੍ਹਾਂ ਖਿਆਲ ਕਰ ਸਕਦਾ ਹੈ?
English meaningSo many others sing, they do not come to mind. O Nanak, how can I consider them all?
ਸੋਈ ਸੋਈ ਸਦਾ ਸਚੁ ਸਾਹਿਬੁ; ਸਾਚਾ ਸਾਚੀ ਨਾਈ ॥
soee soee sadaa sach saahib; saachaa saachee naaee |
ਪੰਜਾਬੀ ਅਰਥਉਹ, ਉਹ ਸੁਆਮੀ ਸਦੀਵ ਹੀ ਸੱਚਾ ਹੈ। ਉਹ ਸੱਤ ਹੈ, ਅਤੇ ਸੱਤ ਹੈ ਉਸ ਦਾ ਨਾਮ।
English meaningThat True Lord is True, Forever True, and True is His Name.
ਹੈ ਭੀ ਹੋਸੀ, ਜਾਇ ਨ ਜਾਸੀ; ਰਚਨਾ ਜਿਨਿ ਰਚਾਈ ॥
hai bhee hosee, jaae na jaasee; rachanaa jin rachaaee |
ਪੰਜਾਬੀ ਅਰਥਜਿਸ ਨੇ ਸ੍ਰਿਸ਼ਟੀ ਸਾਜੀ ਹੈ, ਉਹ ਹੈ ਤੇ ਹੋਵੇਗਾ ਭੀ, ਜਦ ਸ੍ਰਿਸ਼ਟੀ ਅਲੋਪ ਹੋ ਜਾਏਗੀ ਉਹ ਨਹੀਂ ਜਾਵੇਗਾ।
English meaningHe is, and shall always be. He shall not depart, even when this Universe which He has created departs.
ਰੰਗੀ ਰੰਗੀ ਭਾਤੀ, ਕਰਿ ਕਰਿ ਜਿਨਸੀ; ਮਾਇਆ ਜਿਨਿ ਉਪਾਈ ॥
rangee rangee bhaatee, kar kar jinasee; maaeaa jin upaaee |
ਪੰਜਾਬੀ ਅਰਥਵਾਹਿਗੁਰੂ ਜਿਸ ਨੇ ਸੰਸਾਰ ਸਾਜਿਆ ਹੈ, ਨੇ ਕਈ ਤਰੀਕਿਆਂ ਦੁਆਰਾ ਅਨੇਕਾਂ ਰੰਗਤਾਂ ਅਤੇ ਕਿਸਮਾਂ ਦੀ ਰਚਨਾ ਰਚੀ ਹੈ।
English meaningHe created the world, with its various colors, species of beings, and the variety of Maya.
ਕਰਿ ਕਰਿ ਵੇਖੈ. ਕੀਤਾ ਆਪਣਾ; ਜਿਵ ਤਿਸ ਦੀ ਵਡਿਆਈ ॥
kar kar vekhai. keetaa aapanaa; jiv tis dee vaddiaaee |
ਪੰਜਾਬੀ ਅਰਥਰਚਨਾ ਨੂੰ ਰੱਚ ਕੇ, ਉਹ ਜਿਸ ਤਰ੍ਹਾਂ ਉਸ ਹਜ਼ੂਰ ਨੂੰ ਚੰਗਾ ਲੱਗਦਾ ਹੈ, ਆਪਣੇ ਕੀਤੇ ਕੰਮ ਨੂੰ ਦੇਖਦਾ ਹੈ।
English meaningHaving created the creation, He watches over it Himself, by His Greatness.
ਜੋ ਤਿਸੁ ਭਾਵੈ. ਸੋਈ ਕਰਸੀ; ਹੁਕਮੁ. ਨ ਕਰਣਾ ਜਾਈ ॥
jo tis bhaavai. soee karasee; hukam. na karanaa jaaee |
ਪੰਜਾਬੀ ਅਰਥਜੋ ਕੁਛ ਉਸ ਨੂੰ ਭਾਉਂਦਾ ਹੈ, ਉਹੀ ਉਹ ਕਰਦਾ ਹੈ। ਕੋਈ ਜਣਾ ਉਸ ਨੂੰ ਫੁਰਮਾਨ ਜਾਰੀ ਨਹੀਂ ਕਰ ਸਕਦਾ।
English meaningHe does whatever He pleases. No order can be issued to Him.
ਸੋ ਪਾਤਿਸਾਹੁ. ਸਾਹਾ ਪਾਤਿਸਾਹਿਬੁ; ਨਾਨਕ. ਰਹਣੁ ਰਜਾਈ ॥੨੭॥
so paatisaahu. saahaa paatisaahib; naanak. rehan rajaaee |27|
ਪੰਜਾਬੀ ਅਰਥਉਹ ਰਾਜਾ ਹੈ, ਰਾਜਿਆਂ ਦਾ ਮਹਾਰਾਜਾ ਹੈ ਨਾਨਕ ਉਸਦੀ ਰਜ਼ਾ ਦੇ ਤਾਬੇ ਰਹਿੰਦਾ ਹੈ।
English meaningHe is the King, the King of kings, the Supreme Lord and Master of kings. Nanak remains subject to His Will. ||27||