ਰਾਗੁ ਮਾਝ ਮਹਲਾ ੫ ॥
raag maajh mahalaa 5 |
ਮਾਝ ਰਾਗ, ਪੰਜਵੀਂ ਪਾਤਸ਼ਾਹੀ।
Raag Maajh, Fifth Mehl:
Read the complete Shabad with available meanings.
ਰਾਗੁ ਮਾਝ ਮਹਲਾ ੫ ॥
raag maajh mahalaa 5 |
ਮਾਝ ਰਾਗ, ਪੰਜਵੀਂ ਪਾਤਸ਼ਾਹੀ।
Raag Maajh, Fifth Mehl:
ਸਾ ਰੁਤਿ ਸੁਹਾਵੀ; ਜਿਤੁ ਤੁਧੁ ਸਮਾਲੀ ॥
saa rut suhaavee; jit tudh samaalee |
ਖੁਸ਼ਗਵਾਰ ਹੈ ਉਹ ਮੌਸਮ ਜਦ ਮੈਂ ਤੇਰਾ ਸਿਮਰਨ ਕਰਦਾ ਹਾਂ, ਹੇ ਸਾਹਿਬ!
Sweet is that season when I remember You.
ਸੋ ਕੰਮੁ ਸੁਹੇਲਾ; ਜੋ ਤੇਰੀ ਘਾਲੀ ॥
so kam suhelaa; jo teree ghaalee |
ਸਰੇਸ਼ਟ ਹੈ ਉਹ ਕਾਰਜ ਜਿਹੜਾ ਤੇਰੀ ਸੇਵਾ ਵਿੱਚ ਕੀਤਾ ਹੈ।
Sublime is that work which is done for You.
ਸੋ ਰਿਦਾ ਸੁਹੇਲਾ, ਜਿਤੁ ਰਿਦੈ ਤੂੰ ਵੁਠਾ; ਸਭਨਾ ਕੇ ਦਾਤਾਰਾ ਜੀਉ ॥੧॥
so ridaa suhelaa, jit ridai toon vutthaa; sabhanaa ke daataaraa jeeo |1|
ਸੁਭਾਇਮਾਨ ਹੈ ਉਹ ਦਿਲ, ਜਿਸ ਦਿਲ ਅੰਦਰ ਤੂੰ ਨਿਵਾਸ ਰਖਦਾ ਹੈ, ਹੇ ਸਮੂਹ ਦੇ ਦਾਤੇ ਸੁਅਮਾੀ!
Blessed is that heart in which You dwell, O Giver of all. ||1||
ਤੂੰ ਸਾਝਾ ਸਾਹਿਬੁ; ਬਾਪੁ ਹਮਾਰਾ ॥
toon saajhaa saahib; baap hamaaraa |
ਤੂੰ ਸਾਡੇ ਸਾਰਿਆਂ ਦਾ ਮੁਸ਼ਤਰਕਾ ਪਿਤਾ ਹੈ, ਹੇ ਸੁਆਮੀ!
You are the Universal Father of all, O my Lord and Master.
ਨਉ ਨਿਧਿ ਤੇਰੈ; ਅਖੁਟ ਭੰਡਾਰਾ ॥
nau nidh terai; akhutt bhanddaaraa |
ਤੇਰੇ ਹੀ ਹਨ ਨੋ ਖ਼ਜ਼ਾਨੇ ਅਤੇ ਅਮੁੱਕ ਮਾਲ-ਗੁਦਾਮ।
Your nine treasures are an inexhaustible storehouse.
ਜਿਸੁ ਤੂੰ ਦੇਹਿ. ਸੁ ਤਿ੍ਰਪਤਿ ਅਘਾਵੈ; ਸੋਈ ਭਗਤੁ ਤੁਮਾਰਾ ਜੀਉ ॥੨॥
jis toon dehi. su tripat aghaavai; soee bhagat tumaaraa jeeo |2|
ਜਿਸ ਨੂੰ ਤੂੰ ਦਿੰਦਾ ਹੈ, ਉਹ ਰੱਜ ਤੇ ਧ੍ਰਾਪ ਜਾਂਦਾ ਹੈ। ਕੇਵਲ ਉਹੀ ਤੇਰਾ ਅਨੁਰਾਗੀ ਹੈ।
Those unto whom You give are satisfied and fulfilled; they become Your devotees, Lord. ||2||
ਸਭੁ ਕੋ; ਆਸੈ ਤੇਰੀ ਬੈਠਾ ॥
sabh ko; aasai teree baitthaa |
ਸਾਰੇ ਤੇਰੀ ਊਮੈਦ ਅੰਦਰ ਬੈਠੇ ਹਨ, ਹੇ ਮੇਰੇ ਮਾਲਕ!
All place their hopes in You.
ਘਟ ਘਟ ਅੰਤਰਿ; ਤੂੰਹੈ ਵੁਠਾ ॥
ghatt ghatt antar; toonhai vutthaa |
ਸਾਰਿਆਂ ਦਿਲਾਂ ਅੰਦਰ ਤੂੰ ਹੀ ਵਸਦਾ ਹੈ।
You dwell deep within each and every heart.
ਸਭੇ ਸਾਝੀਵਾਲ ਸਦਾਇਨਿ; ਤੂੰ. ਕਿਸੈ ਨ ਦਿਸਹਿ ਬਾਹਰਾ ਜੀਉ ॥੩॥
sabhe saajheevaal sadaaein; toon. kisai na diseh baaharaa jeeo |3|
ਤੇਰੀ ਰਹਿਮਤ ਦੇ ਸਾਰੇ ਭਾਈਵਾਲ ਸੱਦੇ ਜਾਂਦੇ ਹਨ। ਤੂੰ ਕਿਸੇ ਲਈ ਭੀ ਓਪਰਾ ਨਹੀਂ ਦਿਸਦਾ।
All share in Your Grace; none are beyond You. ||3||
ਤੂੰ ਆਪੇ; ਗੁਰਮੁਖਿ ਮੁਕਤਿ ਕਰਾਇਹਿ ॥
toon aape; guramukh mukat karaaeihi |
ਗੁਰੂ ਸਮਰਪਣਾ ਨੂੰ ਤੂੰ ਆਪ ਹੀ ਬੰਦ-ਖਲਾਸ ਕਰਦਾ ਹੈ।
You Yourself liberate the Gurmukhs;
ਤੂੰ ਆਪੇ; ਮਨਮੁਖਿ ਜਨਮਿ ਭਵਾਇਹਿ ॥
toon aape; manamukh janam bhavaaeihi |
ਮਨ-ਮਤੀਆ ਨੂੰ ਤੂੰ ਖੁਦ ਹੀ ਜੰਮਣ ਤੇ ਮਰਣ ਅੰਦਰ ਧਕਦਾ ਹੈ।
You Yourself consign the self-willed manmukhs to wander in reincarnation.
ਨਾਨਕ ਦਾਸ ਤੇਰੈ. ਬਲਿਹਾਰੈ; ਸਭੁ; ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥
naanak daas terai. balihaarai; sabh; teraa khel dasaaharaa jeeo |4|2|9|
ਨਫਰ, ਨਾਨਕ ਤੇਰੇ ਉਤੋਂ ਕੁਰਬਾਨ ਜਾਂਦਾ ਹੈ। ਪਰਤੱਖ ਹੀ ਪ੍ਰਗਟ ਹੈ ਤੇਰੀ ਸਮੂਹ ਖੇਡ, ਹੇ ਮੇਰੇ ਮਾਲਕ!
Slave Nanak is a sacrifice to You; Your Entire Play is self-evident, Lord. ||4||2||9||