ਮਾਝ ਮਹਲਾ ੪ ॥
maajh mahalaa 4 |
ਮਾਝ, ਚਉਥੀ ਪਾਤਸ਼ਾਹੀ।
Maajh, Fourth Mehl:
Read the complete Shabad with available meanings.
ਮਾਝ ਮਹਲਾ ੪ ॥
maajh mahalaa 4 |
ਮਾਝ, ਚਉਥੀ ਪਾਤਸ਼ਾਹੀ।
Maajh, Fourth Mehl:
ਆਦਿ ਪੁਰਖੁ; ਅਪਰੰਪਰੁ ਆਪੇ ॥
aad purakh; aparanpar aape |
ਪਰੇ ਤੋਂ ਪਰੇ ਆਦਿ ਨਿਰੰਕਾਰ ਸਾਰਾ ਕੁਛ ਆਪਣੇ ਆਪ ਤੋਂ ਹੈ।
The Primal Being is Himself remote and beyond.
ਆਪੇ ਥਾਪੇ; ਥਾਪਿ ਉਥਾਪੇ ॥
aape thaape; thaap uthaape |
ਆਪ ਉਹ ਸਥਾਪਨ ਕਰਦਾ ਹੈ ਅਤੇ ਸਥਾਪਨ ਕਰਕੇ ਆਪ ਹੀ ਪੁਟ ਸੁਟਦਾ ਹੈ।
He Himself establishes, and having established, He disestablishes.
ਸਭ ਮਹਿ ਵਰਤੈ ਏਕੋ ਸੋਈ; ਗੁਰਮੁਖਿ ਸੋਭਾ ਪਾਵਣਿਆ ॥੧॥
sabh meh varatai eko soee; guramukh sobhaa paavaniaa |1|
ਸਾਰਿਆਂ ਅੰਦਰ ਉਹ ਇਕ ਪ੍ਰਭੂ ਰਮਿਆ ਹੋਇਆ ਹੈ। ਉਸ ਨੂੰ ਇਸ ਤਰ੍ਹਾਂ ਅਨੁਭਵ ਕਰਕੇ ਗੁਰੂ-ਸਮਰਪਣ ਇੱਜ਼ਤ-ਆਬਰੂ ਪਾਉਂਦੇ ਹਨ।
The One Lord is pervading in all; those who become Gurmukh are honored. ||1||
ਹਉ ਵਾਰੀ ਜੀਉ ਵਾਰੀ; ਨਿਰੰਕਾਰੀ ਨਾਮੁ ਧਿਆਵਣਿਆ ॥
hau vaaree jeeo vaaree; nirankaaree naam dhiaavaniaa |
ਮੈਂ ਕੁਰਬਾਨ ਹਾਂ, ਅਤੇ ਮੇਰੀ ਜਿੰਦਗੀ ਕੁਰਬਾਨ ਹੈ ਉਨ੍ਹਾਂ ਉਤੋਂ ਜੋ ਅਕਾਰ-ਰਹਿਤ ਪੁਰਖ ਦੇ ਨਾਮ ਦਾ ਅਰਾਧਨ ਕਰਦੇ ਹਨ।
I am a sacrifice, my soul is a sacrifice, to those who meditate on the Naam, the Name of the Formless Lord.
ਤਿਸੁ ਰੂਪੁ ਨ ਰੇਖਿਆ. ਘਟਿ ਘਟਿ ਦੇਖਿਆ; ਗੁਰਮੁਖਿ. ਅਲਖੁ ਲਖਾਵਣਿਆ ॥੧॥ ਰਹਾਉ ॥
tis roop na rekhiaa. ghatt ghatt dekhiaa; guramukh. alakh lakhaavaniaa |1| rahaau |
ਉਸ ਦਾ ਕੋਈ ਸਰੂਪ ਜਾਂ ਚੱਕਰ-ਚਿਨ੍ਹ ਨਹੀਂ, ਅਤੇ ਉਹ ਸਾਰਿਆਂ ਦਿਲਾਂ ਅੰਦਰ ਵੇਖਿਆ ਜਾਂਦਾ ਹੈ। ਭੇਦ-ਰਹਿਤ ਸੁਆਮੀ ਗੁਰਾਂ ਦੇ ਰਾਹੀਂ ਜਾਣਿਆ ਜਾਂਦਾ ਹੈ। ਠਹਿਰਾਉ।
He has no form or shape; He is seen within each and every heart. The Gurmukh comes to know the unknowable. ||1||Pause||
ਤੂ ਦਇਆਲੁ; ਕਿਰਪਾਲੁ ਪ੍ਰਭੁ ਸੋਈ ॥
too deaal; kirapaal prabh soee |
ਤੂੰ ਐਸਾ ਮਿਹਰਬਾਨ ਤੇ ਮਾਇਆਵਾਨ ਮਾਲਕ ਹੈ,
You are God, Kind and Merciful.
ਤੁਧੁ ਬਿਨੁ ਦੂਜਾ; ਅਵਰੁ ਨ ਕੋਈ ॥
tudh bin doojaa; avar na koee |
ਕਿ ਤੇਰੇ ਬਿਨਾ ਹੋਰ ਕੋਈ ਵੀ ਨਹੀਂ।
Without You, there is no other at all.
ਗੁਰੁ ਪਰਸਾਦੁ ਕਰੇ. ਨਾਮੁ ਦੇਵੈ; ਨਾਮੇ ਨਾਮਿ ਸਮਾਵਣਿਆ ॥੨॥
gur parasaad kare. naam devai; naame naam samaavaniaa |2|
ਜੇਕਰ ਵਾਹਿਗੁਰੂ ਮਿਹਰ ਧਾਰੇ ਉਹ ਨਾਮ ਬਖਸ਼ਦਾ ਹੈ। ਨਾਮ ਦੇ ਸਿਮਰਨ ਰਾਹੀਂ ਇਨਸਾਨ ਨਾਮ ਸਰੂਪ ਪ੍ਰਭੂ ਅੰਦਰ ਲੀਨ ਹੋ ਜਾਂਦਾ ਹੈ।
When the Guru showers His Grace upon us, He blesses us with the Naam; through the Naam, we merge in the Naam. ||2||
ਤੂੰ ਆਪੇ ਸਚਾ ਸਿਰਜਣਹਾਰਾ ॥
toon aape sachaa sirajanahaaraa |
ਤੂੰ ਆਪੇ ਹੀ ਸੱਚਾ ਕਰਤਾਰ ਹੈ।
You Yourself are the True Creator Lord.
ਭਗਤੀ ਭਰੇ ਤੇਰੇ ਭੰਡਾਰਾ ॥
bhagatee bhare tere bhanddaaraa |
ਤੇਰੇ ਖ਼ਜ਼ਾਨੇ ਈਸ਼ਵਰੀ ਅਨੁਰਾਗ ਨਾਲ ਪਰੀਪੂਰਨ ਹਨ।
Your treasures are overflowing with devotional worship.
ਗੁਰਮੁਖਿ ਨਾਮੁ ਮਿਲੈ ਮਨੁ ਭੀਜੈ; ਸਹਜਿ ਸਮਾਧਿ ਲਗਾਵਣਿਆ ॥੩॥
guramukh naam milai man bheejai; sehaj samaadh lagaavaniaa |3|
ਹਰੀ ਨਾਮ ਪਰਾਪਤ ਹੋਣ ਨਾਲ ਗੁਰੂ-ਸਮਰਪਣ ਦੀ ਆਤਮਾ ਪਰਮ-ਪ੍ਰਸੰਨ ਹੋ ਜਾਂਦੀ ਹੈ ਅਤੇ ਉਹ ਸੁਖੈਨ ਹੀ ਅਫੁਰ ਇਕਾਗਰਤਾ ਅੰਦਰ ਪ੍ਰਵੇਸ਼ ਕਰ ਜਾਂਦਾ ਹੈ।
The Gurmukhs obtain the Naam. Their minds are enraptured, and they easily and intuitively enter into Samaadhi. ||3||
ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥
anadin gun gaavaa prabh tere |
ਰੈਣ ਦਿਹੁੰ ਮੈਂ ਤੇਰਾ ਜੱਸ ਗਾਇਨ ਕਰਦਾ ਹਾਂ, ਹੇ ਮੇਰੇ ਸੁਆਮੀ!
Night and day, I sing Your Glorious Praises, God.
ਤੁਧੁ ਸਾਲਾਹੀ ਪ੍ਰੀਤਮ ਮੇਰੇ ॥
tudh saalaahee preetam mere |
ਤੇਰੀ ਹੀ ਮੈਂ ਪਰਸੰਸਾ ਕਰਦਾ ਹਾਂ, ਹੇ ਮੇਰੇ ਦਿਲਬਰ।
I praise You, O my Beloved.
ਤੁਧੁ ਬਿਨੁ. ਅਵਰੁ ਨ ਕੋਈ ਜਾਚਾ; ਗੁਰ ਪਰਸਾਦੀ ਤੂੰ ਪਾਵਣਿਆ ॥੪॥
tudh bin. avar na koee jaachaa; gur parasaadee toon paavaniaa |4|
ਤੇਰੇ ਬਗੈਰ ਮੈਂ ਹੋਰ ਕਿਸੇ ਕੋਲੋਂ ਨਹੀਂ ਮੰਗਦਾ। ਗੁਰਾਂ ਦੀ ਦਇਆ ਦੁਆਰਾ ਤੂੰ ਪਰਾਪਤ ਹੁੰਦਾ ਹੈ।
Without You, there is no other for me to seek out. It is only by Guru's Grace that You are found. ||4||
ਅਗਮੁ ਅਗੋਚਰੁ; ਮਿਤਿ ਨਹੀ ਪਾਈ ॥
agam agochar; mit nahee paaee |
ਪਹੁੰਚ ਤੋਂ ਪਰ੍ਹੇ ਤੇ ਸਮਝ ਸੋਚ ਤੋਂ ਉਚੇਰੇ ਪ੍ਰਭੂ ਦਾ ਵਿਸਥਾਰ ਜਾਣਿਆ ਨਹੀਂ ਜਾ ਸਕਦਾ।
The limits of the Inaccessible and Incomprehensible Lord cannot be found.
ਅਪਣੀ ਕਿ੍ਰਪਾ ਕਰਹਿ; ਤੂੰ ਲੈਹਿ ਮਿਲਾਈ ॥
apanee kripaa kareh; toon laihi milaaee |
ਆਪਣੀ ਰਹਿਮਤ ਧਾਰ ਕੇ ਤੂੰ ਪ੍ਰਾਣੀ ਨੂੰ ਆਪਣੇ ਨਾਲ ਅਭੇਦ ਕਰ ਲੈਂਦਾ ਹੈ।
Bestowing Your Mercy, You merge us into Yourself.
ਪੂਰੇ ਗੁਰ ਕੈ ਸਬਦਿ ਧਿਆਈਐ; ਸਬਦੁ ਸੇਵਿ ਸੁਖੁ ਪਾਵਣਿਆ ॥੫॥
poore gur kai sabad dhiaaeeai; sabad sev sukh paavaniaa |5|
ਪੂਰਨ ਗੁਰਾਂ ਦੇ ਉਪਦੇਸ਼ ਦੁਆਰਾ ਸਾਹਿਬ ਦਾ ਸਿਮਰਨ ਕੀਤਾ ਜਾਂਦਾ ਹੈ। ਸਾਹਿਬ ਦੀ ਘਾਲ ਘਾਲਣ ਦੁਆਰਾ ਆਰਾਮ ਪਰਾਪਤ ਹੁੰਦਾ ਹੈ।
Through the Shabad, the Word of the Perfect Guru, we meditate on the Lord. Serving the Shabad, peace is found. ||5||
ਰਸਨਾ ਗੁਣਵੰਤੀ ਗੁਣ ਗਾਵੈ ॥
rasanaa gunavantee gun gaavai |
ਗੁਣਵਾਨ ਹੈ ਉਹ ਜਿਹਬਾ ਜਿਹੜੀ ਪ੍ਰਭੂ ਦੀਆਂ ਵਡਿਆਈਆਂ ਗਾਇਨ ਕਰਦੀ ਹੈ।
Praiseworthy is the tongue which sings the Lord's Glorious Praises.
ਨਾਮੁ ਸਲਾਹੇ; ਸਚੇ ਭਾਵੈ ॥
naam salaahe; sache bhaavai |
ਨਾਮ ਦੀ ਉਪਮਾ ਕਰਨ ਦੁਆਰਾ ਜੀਵ ਸੱਚੇ ਸੁਆਮੀ ਨੂੰ ਚੰਗਾ ਲੱਗਣ ਲੱਗ ਜਾਂਦਾ ਹੈ।
Praising the Naam, one becomes pleasing to the True One.
ਗੁਰਮੁਖਿ ਸਦਾ ਰਹੈ ਰੰਗਿ ਰਾਤੀ; ਮਿਲਿ ਸਚੇ ਸੋਭਾ ਪਾਵਣਿਆ ॥੬॥
guramukh sadaa rahai rang raatee; mil sache sobhaa paavaniaa |6|
ਪਵਿੱਤ੍ਰ ਪਤਨੀ ਸਦੀਵ ਹੀ ਆਪਣੇ ਪਤੀ ਦੇ ਪ੍ਰੇਮ ਨਾਲ ਰੰਗੀ ਰਹਿੰਦੀ ਹੈ ਅਤੇ ਸਤਿ ਪੁਰਖ ਨੂੰ ਮਿਲ ਕੇ ਕੀਰਤੀ ਨੂੰ ਪਰਾਪਤ ਹੁੰਦੀ ਹੈ।
The Gurmukh remains forever imbued with the Lord's Love. Meeting the True Lord, glory is obtained. ||6||
ਮਨਮੁਖੁ ਕਰਮ ਕਰੇ ਅਹੰਕਾਰੀ ॥
manamukh karam kare ahankaaree |
ਮਨ-ਮਤੀਆਂ ਆਪਣੇ ਕੰਮ ਹੰਕਾਰ ਵਿੱਚ ਕਰਦਾ ਹੈ।
The self-willed manmukhs do their deeds in ego.
ਜੂਐ ਜਨਮੁ; ਸਭ ਬਾਜੀ ਹਾਰੀ ॥
jooai janam; sabh baajee haaree |
ਉਹ ਆਪਣਾ ਸਾਰਾ ਜੀਵਨ ਜੂਏ ਦੀ ਖੇਡ ਵਿੱਚ ਹਾਰ ਦਿੰਦਾ ਹੈ।
They lose their whole lives in the gamble.
ਅੰਤਰਿ ਲੋਭੁ ਮਹਾ ਗੁਬਾਰਾ; ਫਿਰਿ ਫਿਰਿ ਆਵਣ ਜਾਵਣਿਆ ॥੭॥
antar lobh mahaa gubaaraa; fir fir aavan jaavaniaa |7|
ਉਸ ਦੇ ਅੰਦਰ ਲਾਲਚ ਦਾ ਪਰਮ ਅਨ੍ਹੇਰਾ ਹੈ, ਇਸ ਲਈ ਉਹ ਮੁੜ ਮੁੜ ਕੇ ਆਉਂਦਾ ਤੇ ਜਾਂਦਾ ਰਹਿੰਦਾ ਹੈ।
Within is the terrible darkness of greed, and so they come and go in reincarnation, over and over again. ||7||
ਆਪੇ ਕਰਤਾ ਦੇ ਵਡਿਆਈ ॥
aape karataa de vaddiaaee |
ਆਪ ਹੀ ਸਿਰਜਣਹਾਰ ਉਨ੍ਹਾਂ ਨੂੰ ਪ੍ਰਭਤਾ ਬਖਸ਼ਦਾ ਹੈ,
The Creator Himself bestows Glory
ਜਿਨ ਕਉ ਆਪਿ; ਲਿਖਤੁ ਧੁਰਿ ਪਾਈ ॥
jin kau aap; likhat dhur paaee |
ਜਿਨ੍ਹਾਂ ਲਈ ਉਸ ਨੇ ਖੁਦ ਮੁਢ ਤੋਂ ਐਸਾ ਲਿਖਿਆ ਹੋਇਆ ਹੁੰਦਾ ਹੈ।
On those whom He Himself has so pre-destined.
ਨਾਨਕ. ਨਾਮੁ ਮਿਲੈ ਭਉ ਭੰਜਨੁ; ਗੁਰਸਬਦੀ ਸੁਖੁ ਪਾਵਣਿਆ ॥੮॥੧॥੩੪॥
naanak. naam milai bhau bhanjan; gurasabadee sukh paavaniaa |8|1|34|
ਨਾਨਕ, ਜੋ ਡਰ ਦੇ ਨਾਸ ਕਰਨਹਾਰ ਵਾਹਿਗੁਰੂ ਦੇ ਨਾਮ ਨੂੰ ਗੁਰਾਂ ਦੀ ਅਗਵਾਈ ਤਾਬੇ ਪਾਉਂਦੇ ਹਨ, ਉਹ ਆਰਾਮ ਨੂੰ ਪਰਾਪਤ ਹੋ ਜਾਂਦੇ ਹਨ।
O Nanak, they receive the Naam, the Name of the Lord, the Destroyer of fear; through the Word of the Guru's Shabad, they find peace. ||8||1||34||